AAP ਵਿਧਾਇਕ ਦਾ ਪਿਉ ਪੁਲਿਸ ਨੇ ਫੜ੍ਹਿਆ, ਵਿਧਾਇਕ ਨੇ ਝਾੜਿਆ ਪੱਲਾ

Spread the love

ਨਿਊਜ ਨੈਟਵਰਕ, ਫਿਰੋਜਪੁਰ 21 ਅਪ੍ਰੈਲ 2023

     ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਨ ਸਭਾ ‘ਚ ਪਹਿਲੀ ਵਾਰ ਪਹੁੰਚਣ ਵਾਲੇ ਵਿਧਾਇਕ ਦੇ ਪਿਤਾ ਨੂੰ ਪੁਲਿਸ ਨੇ ਬਲੈਕਮੇਲਿੰਗ ਦੇ ਦੋਸ਼ ਵਿੱਚ ਗਿਰਫਤਾਰ ਕੀਤਾ ਹੈ। ਪੁਲਿਸ ਨੇ ਪ੍ਰੋਪਰਟੀ ਡੀਲਰ ਦੀ ਸ਼ਕਾਇਤ ਦੇ ਅਧਾਰ ਤੇ ਵਿਧਾਇਕ ਦੇ ਪਿਉ ਤੋਂ ਇੱਕ ਹੋਰ ਵਿਅਕਤੀ ਅਤੇ 2 ਔਰਤਾਂ ਖਿਲਾਫ ਕੇਸ ਦਰਜ਼ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਪ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼ ਦੇ ਪਿਤਾ ਸੁਰਿੰਦਰ ਸਿੰਘ ਕੰਬੋਜ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵਲੋਂ ਗੋਲਡੀ ਕੰਬੋਜ ਦੇ ਪਿਉ ਤੇ ਹੋਰਾਂ ਖਿਲਾਫ਼ ਅਧੀਨ ਜ਼ੁਰਮ 384, 389 ਅਤੇ 34 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰੋਪਰਟੀ ਡੀਲਰ ਸੁਨੀਲ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ, ਵਿਧਾਇਕ ਗੋਲਡੀ ਕੰਬੋਜ ਦਾ ਪਿਤਾ ਸੁਰਿੰਦਰ ਸਿੰਘ ਕੰਬੋਜ ,ਮੈਨੂੰ ਬਲਾਤਾਕਰ ਦੇ ਝੂਠੇ ਕੇਸ ਵਿਚ ਫ਼ਸਾਉਣ ਦੇ ਨਾਮ ਪਰ 10 ਲੱਖ ਰੁਪਏ ਦੀ ਮੰਗ ਕੀਤੀ। ਪੁਲਿਸ ਨੇ ਸੁਨੀਲ ਕੁਮਾਰ ਦੇ ਬਿਆਨ ਪਰ ਸੁਰਿੰਦਰ ਸਿੰਘ ਕੰਬੋਜ, ਰਾਣੋ ਬਾਈ, ਸੁਨੀਲ ਰਾਏ ਅਤੇ ਸੁਨੀਲ ਰਾਏ ਦੀ ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉੱਧਰ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਮੈਨੂੰ ਜਦੋਂ ਪੁਲਿਸ ਨੇ ਮੇਰੇ ਪਿਤਾ ਖਿਲਾਫ ਆਈ ਸ਼ਕਾਇਤ ਬਾਰੇ ਧਿਆਨ ਵਿੱਚ ਲਿਆਂਦਾ ਤਾਂ ਮੈਂ ਪੁਲਿਸ ਨੂੰ ਸਾਫ ਕਹਿ ਦਿੱਤਾ ਸੀ ਕਿ ਦੋਸ਼ੀ ਕੋਈ ਵੀ ਹੋਵੇ, ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਜਿਕਰਯੋਗ ਹੈ ਕਿ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਸੀਨੀਅਰ ਕਾਂਗਰਸੀ ਆਗੂ ਰਹੇ ਹਨ ਤੇ ਉਹ ਦੋ ਵਾਰ ਜਲਾਲਾਬਾਦ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ। ਸੁਰਿੰਦਰ ਕੰਬੋਜ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਜਲਾਲਾਬਾਦ ਦੇ ਚੇਅਰਮੈਨ ਵੀ ਰਹਿ ਚੁੱਕਿਆ ਹੈ। ਸੁਰਿੰਦਰ ਕੰਬੋਜ ਖਿਲਾਫ ਪਹਿਲਾਂ ਵੀ ਕਈ ਸੰਗੀਨ ਜੁਰਮਾਂ ਤਹਿਤ ਕੇਸ ਦਰਜ਼ ਹਸ ਚੁੱਕੇ ਹਨ। ਸੁਰਿੰਦਰ ਕੰਬੋਜ ਦੀਆਂ ਰਾਹੁਲ ਗਾਂਧੀ ਨਾਲ ਪੁਰਾਣੀਆਂ ਫੋਟੋਜ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। 

 


Spread the love
Scroll to Top