CM ਭਗਵੰਤ ਮਾਨ ਨੇ ਦਿੱਤਾ ਗੁਰਦੀਪ ਬਾਠ ਨੂੰ ਵੱਡਾ ਮਾਣ

Spread the love

ਗੁਰਦੀਪ ਬਾਠ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ

ਬਾਠ ਨੇ ਕਿਹਾ, ਯੋਜਨਾ ਕਮੇਟੀ ਰਾਹੀਂ ਜ਼ਿਲ੍ਹੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਾਂਗਾ

ਰਘਵੀਰ ਹੈਪੀ , ਬਰਨਾਲਾ, 9 ਜਨਵਰੀ 2023

    ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ‘ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਹੋਰਨਾਂ ਪਾਰਟੀ ਆਗੂਆਂ ਤੇ ਵਰਕਰਾਂ ਨੇ ਬਾਠ ਨੂੰ ਮੁਬਾਰਕਬਾਦ ਦਿੱਤੀ। ਆਪ ਆਗੂਆਂ ਨੇ ਬਾਠ ਦੀ ਨਿਯੁਕਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਵਰਕਰਾਂ ਦੀ ਪੂਰੀ ਕਦਰ ਕਰਦੀ ਹੈ । ਇਸ ਦੀ ਮਿਸਾਲ ਗੁਰਦੀਪ ਸਿੰਘ ਬਾਠ ਦੀ ਨਿਯੁਕਤੀ ਤੋਂ ਸਾਫ ਤੌਰ ਤੇ ਮਿਲਦੀ ਹੈ।

     ਆਪ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਸ. ਭਗਵੰਤ ਮਾਨ , ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਮੈਂ ਜ਼ਿਲ੍ਹੇ ਦੀ ਚੌਤਰਫਾ ਤਰੱਕੀ ਤੇ ਵਿਕਾਸ ਵਿੱਚ ਆਪਣਾ ਪੂਰਾ ਯੋਗਦਾਨ ਪਾਵਾਂਗਾ ਅਤੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਾਂਗਾ । ਵਰਣਨਯੋਗ ਹੈ ਕਿ ਗੁਰਦੀਪ ਸਿੰਘ ਬਾਠ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਜਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰਕੇ,ਨਵਾਂ ਇਤਿਹਾਸ ਸਿਰਜਿਆ ਹੈ। ਗੁਰਦੀਪ ਸਿੰਘ ਬਾਠ, ਦੀ ਪਹਿਚਾਣ ਸਾਦਗੀ ਵਾਲਾ ਜੀਵਨ ਜਿਉਣ ਅਤੇ ਹਮੇਸ਼ਾਂ ਵਰਕਰਾਂ ਵਾਂਗ ਵਿਚਰਣ ਵਾਲੇ ਆਗੂ ਦੇ ਤੌਰ ਤੇ ਬਣੀ ਹੋਈ ਹੈ। ਜਿਰਕਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ 15 ਜਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਨਵ ਨਿਯੁਕਤ ਚੇਅਰਮੈਨਾਂ ਦੀ ਸੂਚੀ :-                                             

    


Spread the love
Scroll to Top