DC ਪੂਨਮਦੀਪ ਕੌਰ ਨੇ ਤਪਦਿਕ ਮਰੀਜ਼ਾਂ ਨੂੰ ਵੰਡੀਆਂ ਨਿਊਟ੍ਰੀਸ਼ਨ ਰਾਸ਼ਨ ਕਿੱਟਾਂ

Spread the love

ਰਵੀ ਸੈਣ , ਬਰਨਾਲਾ, 13 ਮਾਰਚ 2023
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਪੂਨਮਦੀਪ ਕੌਰ ਵੱਲੋਂ ਅੱਜ ਇੱਥੇ ਰੈੱਡ ਕ੍ਰਾਸ ਭਵਨ ਵਿਖੇ ਤਪਦਿਕ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 250 ਮਰੀਜ਼ਾਂ ਨੂੰ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ, ਜੋ ਕਿ ਟ੍ਰਾਈਡੈਂਟ ਅਤੇ ਆਈਓਐਲ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਸਰਵਣ ਸਿੰਘ ਤੇ ਹੋਰ ਸਟਾਫ ਹਾਜ਼ਰ ਸੀ।


Spread the love
Scroll to Top