MLA ਲਾਭ ਸਿੰਘ ਦੇ ਪਿਤਾ ਨੂੰ ਸਪੀਕਰ ਸੰਧਵਾਂ ਤੇ ਮੰਤਰੀਆਂ ਨੇ ਭੇਟ ਕੀਤੀ ਸ਼ਰਧਾਂਜਲੀ

Spread the love

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨਮਿਤ ਅੰਤਿਮ ਅਰਦਾਸ ਪਿੰਡ ਉਗੋਕੇ ਵਿਖੇ ਹੋਈ  

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀਆਂ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਮਰਹੂਮ ਦਰਸ਼ਨ ਸਿੰਘ ਨੂੰ ਸ਼ਰਧਾਂਜਲੀ ਭੇਟ 


ਸੋਨੀ ਪਨੇਸਰ , ਭਦੌੜ (ਉਗੋਕੇ), 2 ਅਕਤੂਬਰ  2022

ਹਲਕਾ ਭਦੌੜ ਤੋਂ ਵਿਧਾਇਕ ਸ. ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਉਗੋਕੇ ਦੀ ਅਨਾਜ ਮੰਡੀ ਵਿਖੇ ਹੋਇਆ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮੇਤ ਕੈਬਨਿਟ ਮੰਤਰੀਆਂ ਅਤੇ ਹੋਰ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਮਰਹੂਮ ਦਰਸ਼ਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਤਰਫ਼ੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਸ਼ਰਧਾਂਜਲੀ ਭੇਟ ਕੀਤੀ। ਦੱਸਣਯੋਗ ਹੈ ਕਿ  ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਸ. ਦਰਸ਼ਨ ਸਿੰਘ ਦੀ ਪਿਛਲੇ ਦਿਨੀਂ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਲੁਧਿਆਣਾ ਡੀਐਮਸੀ ਹੀਰੋ ਹਾਰਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।ਅੱਜ ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ਮੌਕੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ  ਡਾ. ਅਮਨਦੀਪ ਅਰੋੜਾ, ਵਿਧਾਇਕ ਰਣਵੀਰ ਸਿੰਘ ਭੁੱਲਰ, ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਵਿਧਾਇਕ ਅਮੋਲਕ ਸਿੰਘ, ਵਿਧਾਇਕ ਬਰਿੰਦਰ ਕੁਮਾਰ ਗੋਇਲ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾਡ਼, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਬਲਕਾਰ ਸਿੰਘ ਸਿੱਧੂ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ, ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ।


Spread the love
Scroll to Top