P S S F ਦੇ ਪ੍ਰਧਾਨ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਤੋਂ ਮੁਲਾਜਮਾਂ ‘ਚ ਰੋਸ

Spread the love

ਭਲ੍ਹਕੇ ਪੰਜਾਬ ‘ਚ  ਫੂਕੀਆਂ ਜਾਣਗੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ

ਰਵੀ ਸੈਣ , ਬਰਨਾਲਾ 24 ਮਈ 2023 

    ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਬਰਨਾਲਾ ਇਕਾਈ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ।ਅੱਜ ਇਥੇ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ ਤੱਤਪਰ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਹਰਿੰਦਰ ਮੱਲ੍ਹੀਆਂ, ਜਿਲ੍ਹਾ ਜਨਰਲ ਸਕੱਤਰ ਕੁਸ਼ਲ ਸਿੰਘੀ ਨੇ ਦੱਸਿਆ ਕਿ ਸਾਥੀ ਸਤੀਸ਼ ਰਾਣਾ ਜੀ ਮਿਡ ਡੇ ਮੀਲ ਵਰਕਰ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਦੇ ਲਿਖਤੀ ਸੱਦੇ ਤੇ ਯੂਨੀਅਨ ਮੰਗਾਂ ਲਈ ਮੀਟਿੰਗ ਕਰਨ ਗਏ ਸਨ । ਪਰ ਪੰਜਾਬ ਸਰਕਾਰ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਬੰਨ੍ਹਾਂ ਟੱਪਦੇ ਹੋਏ ਮੀਟਿੰਗ ਕਰਨ ਗਏ ਸਾਥੀਆਂ ਨੂੰ ਨਜ਼ਰਬੰਦ ਕਰ ਲਿਆ ਅਤੇ ਸੈਕਟਰ ਤਿੰਨ ਦੇ ਥਾਣੇ ਵਿੱਚ ਭੇਜ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਰਕਾਰ ਨੇ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਘਾਣ ਕਰਨ ਵਿੱਚ ਪਿਛਲੀਆਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਇਸ ਸਰਕਾਰ ਦਾ ਆਮ ਆਦਮੀ ਵਾਲਾ ਘਿਨਾਉਣਾ ਚਿਹਰਾ ਜੱਗ ਜਾਹਰ ਹੋ ਗਿਆ ਹੈ।
ਆਗੂਆਂ ਨੇ ਕਿਹਾ ਕਿ ਕੱਲ 25 ਮਈ ਨੂੰ ਪੂਰੇ ਪੰਜਾਬ ਦੇ ਜਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਨੂੰ ਲਾਂਬੂ ਲਾਏ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਭੱਦਲਵੱਡ, ਤੇਜਿੰਦਰ ਸਿੰਘ ਤੇਜੀ, ਜਗਤਾਰ ਸਿੰਘ ਪੱਤੀ, ਏਕਮ ਭੋਤਨਾ, ਸਤੀਸ਼ ਕੁਮਾਰ ਸਹਿਜੜਾ, ਕਰਮਜੀਤ ਸਿੰਘ ਭੋਤਨਾ, ਅਰਵਿੰਦ ਕੁਮਾਰ, ਰੁਪਿੰਦਰ ਸਿੰਘ, ਰਾਜਵਿੰਦਰ ਸਿੰਘ, ਵਿਕਾਸ ਕੁਮਾਰ ਭੱਦਲਵੱਡ, ਹਰਜਿੰਦਰ ਸਿੰਘ ਠੀਕਰੀਵਾਲਾ, ਗੁਰਗੀਤ ਸਿੰਘ ਠੀਕਰੀਵਾਲਾ, ਪਰਮਿੰਦਰ ਸਿੰਘ ਠੀਕਰੀਵਾਲਾ, ਰਮਨਦੀਪ ਸਿੰਘ, ਸਤਨਾਮ ਸਿੰਘ ਭੋਤਨਾ, ਜਗਦੀਪ ਸਿੰਘ ਭੱਦਲਵੱਡ, ਭਾਰਤ ਭੂਸ਼ਣ, ਮੁੱਖ ਅਧਿਆਪਕ ਰਾਕੇਸ਼ ਕੁਮਾਰ, ਹੇਮੰਤ ਕੁਮਾਰ, ਅਸ਼ੀਸ਼ ਗੋਇਲ ਆਦਿ ਹਾਜਰ ਸਨ।


Spread the love
Scroll to Top